ਜੰਮੂ-ਕਸ਼ਮੀਰ ‘ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ

ਸ੍ਰੀਨਗਰ, 13 ਫਰਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਗੋਪਾਲਪੋਰਾ ਇਲਾਕੇ ‘ਚ ਅੱਜ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਤੋਂ ਹਥਿਆਰ ਅਤੇ ਧਮਾਕਾਖ਼ੇਜ਼ ਸਮਗਰੀ ਵੀ ਬਰਾਮਦ ਕੀਤੀ ਗਈ। ਇਹ ਅੱਤਵਾਦੀ ਕਿਸ ਸੰਗਠਨ ਨਾਲ ਜੁੜੇ ਹੋਏ ਹਨ, ਇਸ ਸੰਬੰਧੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ।