ਘਨਸ਼ਿਆਮ ਥੋਰੀ ਨੇ ਸੰਬਾਲਿਆ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

ਜਲੰਧਰ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਬਦਲੀ ਹੋਣ ਉਪਰੰਤ ਘਨਸ਼ਿਆਮ ਥੋਰੀ ਨੇ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ | ਭਾਰਤੀ ਪ੍ਰਸ਼ਾਸਕੀ ਸੇਵਾਵਾਂ ਦੇ 2010 ਦੇ ਅਧਿਕਾਰੀ ਘਨਸ਼ਿਆਮ ਥੋਰੀ ਨੂੰ ਪ੍ਰਸ਼ਾਸਕੀ ਸੇਵਾਵਾਂ ਦਾ ਵੱਡਾ ਤਜਰਬਾ ਹੈ ਅਤੇ ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਬਠਿੰਡਾ, ਬਰਨਾਲਾ ਅਤੇ ਸੰਗਰੂਰ ‘ਚ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਵੱਲੋਂ ਬਤੌਰ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਦੀਆਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ।