24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨ ਲਾਇਨ ਜਾਬ ਮੇਲੇ

ਜਲੰਧਰ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ 24 ਤੋਂ 30 ਸਤੰਬਰ 2020 ਤੱਕ ਹਫ਼ਤਾ ਭਰ ਚੱਲਣ ਵਾਲੇ ਆਨਲਾਇਨ ਜਾਬ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ |

ਸ੍ਰੀ ਸਾਰੰਗਲ ਜੋ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਵੀ ਹਨ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਜਾਬ ਮੇਲਾ ਆਨਲਾਇਨ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਵਾਲਿਆਂ ਨਾਲ ਜੋੜੇਗਾ | ਸ੍ਰੀ ਸਾਰੰਗਲ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜਗਾਰ ਮੇਲੇ ਦੌਰਾਨ 10000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ , ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਜਾਬ ਮੇਲੇ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਦਯੋਗਪਤੀਆਂ ਨੂੰ ਕਿਸ ਤਰ੍ਹਾਂ ਦੇ ਹੁਨਰਮੰਦ ਕਾਮਿਆਂ ਦੀ ਜਰੂਰਤ ਹੈ, ਬਾਰੇ ਜਾਣਨ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਉਦਯੋਗਾਂ ਨੂੰ ਉਨਾਂ ਦੀ ਲੋੜ ਅਨੁਸਾਰ ਹੁਨਰਮੰਦ ਅਤੇ ਪੜ੍ਹੇ-ਲਿਖੇ ਨੌਜਵਾਨ ਸ਼ਕਤੀ ਮਿਲ ਸਕੇਗੀ ਉਥੇ ਹੀ ਨੌਜਵਾਨਾਂ ਨੂੰ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਹੋ ਸਕੇਗੀ |

ਸ੍ਰੀ ਸਾਰੰਗਲ ਨੇ ਦੱਸਿਆ ਕਿ ਇਹ ਆਨਲਾਇਨ ਜਾਬ ਮੇਲਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਨੌਕਰੀ’ ਮਿਸ਼ਨ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਹਰ ਯੋਗ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਹੋ ਸਕਣਗੇ |

ਸ੍ਰੀ ਸਾਰੰਗਲ ਨੇ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਲਈ ਸੁਚਾਰੂ ਵਿਵਸਥਾ ਪ੍ਰਣਾਲੀ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਇਸ ਵਿੱਚ ਸ਼ਿਰਕਤ ਕਰਨ ਵਾਲੇ ਨੌਜਵਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ |

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪਣੇ ਆਪ ਨੂੰ www.pgrkam.com ਦੇ ਰਜਿਸਟਰਡ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ |

ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਨੀਤਾ ਕਲਿਆਣ, ਡਿਪਟੀ ਸੀ.ਈ.ਓ. ਦੀਪਕ ਭੱਲਾ, ਪਲੇਸਮੈਂਟ ਅਫ਼ਸਰ ਪੈਰੀ ਸੈਣੀ, ਕਰੀਅਰ ਕਾਊਾਸਲਰ ਜਸਵੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ |