ਸਾਈਬਰ ਕੈਫ਼ੇ ਦੀ  ਵਰਤੋਂ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਹਦਾਇਤਾਂ ਜਾਰੀ

ਇਹ ਹੁਕਮ 26 ਅਕਤੂਬਰ 2020 ਤੱਕ ਲਾਗੂ ਰਹੇਗਾ।

ਜਲੰਧਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਸ੍ਰੀ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ, ਸਾਇਬਰ ਕੈਫੇ ਦੀ ਵਰਤੋਂ ਕਰਨ ‘ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ,ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੰਸ,ਪਾਸਪੋਰਟ ,ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।ਐਕਟੀਵਿਟੀ ਸਰਵਰ ਲਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ  ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *