ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕੀਤੇ ਜਾ ਰਹੇ ਦੁਰਵਿਹਾਰ ਰੋਕਣ ਦੀ ਮੰਗ

ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਸ਼ਾਹਕੋਟ ਦੇ ਇੱਕ ਸੀਨੀਅਰ ਅਤੇ ਨਾਮੀ ਪੱਤਰਕਾਰ ਗਿਆਨ ਸੈਦਪੁਰੀ ਨਾਲ ਨੂਰਮਹਿਲ ਜਾਂਦਿਆ ਨਕੋਦਰ ਕਪੂਰਥਲਾ ਰੋਡ ਤੇ ਪੁਲ ਉੱਪਰ ਨਕੋਦਰ ਦੀ ਪੁਲਸ ਵੱਲੋਂ ਟਰੈਫਿਕ ਨਿਯਮਾਂ ਚ’ ਉਲਝਾਉਣ ਅਤੇ ਇੱਕ ਮੁਜਰਿਮ ਵਾਂਗ ਵਿਹਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਅਜਿਹੇ ਕੇਸਾਂ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈਸ ਦੀ ਆਜ਼ਾਦੀ ਉਪਰ ਇਨ੍ਹਾਂ ਹਮਲਿਆਂ ਦੇ ਮਾਮਲੇ ਵਿੱਚ ਨਿੱਜੀ ਦਖਲ ਦੇਣ ਤੇ ਪੱਤਰਕਾਰਾਂ ਨਾਲ ਦੁਰਵਿਹਾਰ ਕਰਨ ਵਾਲੇ  ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕਰਨ। ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ ਤੇ ਜਨਰਲ ਸਕੱਤਰ ਮੇਜਰ ਸਿੰਘ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਕੋਵਿਡ-19 ਚ’ ਜਾਰੀ ਮਹਾਂਮਾਰੀ ਦੀ ਆੜ ਵਿੱਚ ਪੱਤਰਕਾਰਾਂ ਵਿਰੁੱਧ ਨਿੱਜੀ ਰੰਜਸ਼ ਕੱਢਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪ ਤੁਰੰਤ ਦਖਲ ਦੇ ਕੇ ਪੱਤਰਕਾਰਾਂ ਦੇ ਹੱਕਾਂ ਦੀ ਰਾਖੀ ਲਈ ਵਚਬੱਧਤਾ ਨਿਭਾਉਣ।

Leave a Reply

Your email address will not be published. Required fields are marked *