ਸੂਬੇ ਭਰ ਵਿਚ ਗੱਜੇ ਕਿਸਾਨ ਅਤੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਜਲੰਧਰ – ਖੇਤੀਬਾੜੀ ਬਿੱਲ ਦੇ ਖਿਲਾਫ ਹਲਕਾ ਉਤਰੀ ਵਿਧਾਨ ਸਭਾ ਦੇ ਐਮਐੱਲਏ ਅਤੇ ਆਲ ਇੰਡੀਆ ਕਾਂਗਰਸ ਦੇ ਮੇਮ੍ਬਰ ਜੂਨੀਅਰ ਅਵਤਾਰ ਹੈਨਰੀ ਨੇ ਆਪਣੇ ਹਲਕੇ ਦੇ ਬਲਾਕ ਪ੍ਰਧਾਨਾਂ, ਕੌਂਸਲਰਾਂ ਅਤੇ ਪਾਰਟੀ ਵਰਕਰਾਂ ਸਮੇਤ ਸੋਢਲ ਚੌਕ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਧਰਨਾ ਲਾਇਆ |

ਕੇਂਦਰ ਵਿਚਲੀ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਆਰਡੀਨੈਂਸ ਦਾ ਕਾਂਗਰਸ ਪਾਰਟੀ ਜੋਰਦਾਰ ਵਿਰੋਧ ਕਰ ਰਹੀ ਹੈ। ਕਾਂਗਰਸ ਪਾਰਟੀ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ, ਜਦੋਂ ਤੱਕ ਕੇਂਦਰ ਵਿਚਲੀ ਕਿਸਾਨ ਵਿਰੋਧੀ ਭਾਜਪਾ ਸਰਕਾਰ ਇਹ ਕਿਸਾਨ ਮਾਰੂ ਆਰਡੀਨੈਂਸ ਰੱਦ ਨਹੀਂ ਕਰਦੀ। ਉਕਤ ਪ੍ਰਗਟਾਵਾ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜ਼ਿਲ੍ਹਾ ਪ੍ਰਰੀਸ਼ਦ ਅੰਮਿ੍ਤਸਰ ਨੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਵਿਖੇ ਕੇਂਦਰ ਵਿਚਲੀ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਆਰਡੀਨੈਂਸ ਦਾ ਡੱਟ ਕੇ ਵਿਰੋਧ ਕਰਦਿਆਂ ਲਾਏ ਧਰਨੇ ਦੌਰਾਨ ਇਕੱਤਰ ਹੋਏ ਕਾਂਗਰਸੀ ਆਗੂਆਂ, ਵਰਕਰਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਬਲਾਕ ਭੁੱਨਰਹੇੜੀ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਗੁਰਮੀਤ ਸਿੰਘ ਬਿੱਟੂ ਬਲਾਕ ਪ੍ਰਧਾਨ ਦੀ ਸਰਪ੍ਰਸਤੀ ਹੇਠ ਰੋਸ ਮੁਜ਼ਾਹਰਾ ਕੀਤਾ।

ਜੰਡਿਆਲਾ ਗੁਰੂ ਮੇਨ ਜੀਟੀ ਰੋਡ ਅੱਡਾ ਮਿਹਰਬਨਾਪੁਰਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਰੋਸ ਧਰਨਾ ਲਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਿਰਕਤ ਕੀਤੀ।

ਰਾਜਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।