ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਫੋਟੋ ਵਾਲੇ ਪਾੜੇ ਫਲੈਕਸ

ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਹੁਣ ਕਿਸਾਨਾਂ ਨੂੰ ਖੇਤੀ ਬਿਜਲੀ ਨਾ ਮਿਲਣ ਦੇ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਤਲਵੰਡੀ ਸਾਬੋ ‘ਚ ਸੈਂਕੜੇ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਹੈ। ਪ੍ਰਦਰਸ਼ਨਕਾਰੀਆਂ ਨੇ ਨਿਸ਼ਾਨ ਏ-ਖਾਲਸਾ ਚੌਕ ‘ਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਤੋਂ ਪਹਿਲਾਂ ਸ਼ਹਿਰ ‘ਚ ਰੋਸ ਮਾਰਚ ਵੀ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਚੌਕ ‘ਚ ਪੰਜਾਬ ਸਰਕਾਰ ਦੇ ਪਰਾਲੀ ਦੇ ਸਬੰਧ ‘ਚ ਲੱਗੇ ਫਲੈਕਸ ਵੀ ਫਾੜ ਦਿੱਤੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

Leave a Reply

Your email address will not be published. Required fields are marked *