ਪੰਜਾਬ ‘ਚ ਇਸ ਤਰੀਕ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲਣ ਦਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ‘ਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਹਾਲਾਂਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

Leave a Reply

Your email address will not be published. Required fields are marked *