ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪਾਸ ਕੀਤੇ ਗਏ 11 ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ•ਾਂ ਵਿਚ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ, ਜਿਨ੍ਹਾਂ ਦਾ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ।

ਪਹਿਲੇ ਮਤੇ ਵਿਚ ਸ਼੍ਰੋਮਣੀ ਕਮੇਟੀ ਦੇ ਗਠਨ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਅਕਾਲੀ ਯੋਧਿਆਂ ਨੂੰ ਸ਼ਰਧਾਜਲੀ ਦਿੰਦਿਆਂ ਭਵਿੱਖ ਵਿਚ ਵੀ ਗੁਰੂ ਆਸ਼ੇ ਅਨੁਕੂਲ ਸੰਗਤ ਦੇ ਸਹਿਯੋਗ ਨਾਲ ਪੰਥਕ ਸੇਵਾਵਾਂ ਹੋਰ ਬਿਹਤਰੀਨ ਤਰੀਕੇ ਨਾਲ ਨਿਭਾਉਣ ਦੀ ਦ੍ਰਿੜਤਾ ਪ੍ਰਗਟਾਈ ਗਈ।

ਦੂਜੇ ਮਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿਤ ਦਿਹਾੜੇ ਬੇਰੋਕ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਸ਼ਟ ਸ਼ਕਤੀਆਂ ਨੂੰ ਬੇਨਕਾਬ ਕਰਨ ਅਤੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਸਿੱਖ ਇਕ ਵੱਖਰੀ ਕੌਮ ਸਬੰਧੀ ਮਤਾ ਪੇਸ਼ ਕਰਦਿਆਂ ਸਿੱਖਾਂ ਦੇ ਸਰੂਪ ਅਤੇ ਹੋਂਦ ਨੂੰ ਰਲਗਡ ਕਰਨ ਵਾਲੀਆਂ ਸ਼ਕਤੀਆਂ ਤੋਂ ਸਮੁੱਚੇ ਸਿੱਖ ਕੌਮ ਨੂੰ ਸੁਚੇਤ ਕੀਤਾ ਗਿਆ। ਇਕ ਹੋਰ ਮਤੇ ਰਾਹੀਂ ਵਿਦੇਸ਼ਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਦੇ ਸੰਕਟ ਕਾਰਨ ਵਾਪਰ ਰਹੇ ਨਸਲੀ ਹਮਲਿਆਂ ਦੇ ਵਰਤਾਰੇ ‘ਤੇ ਵੀ ਇਕ ਮਤੇ ਰਾਹੀਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਉਹ ਵਿਦੇਸ਼ੀ ਸਰਕਾਰਾਂ ਕੋਲ ਇਸ ਮਸਲੇ ਦੇ ਹੱਲ ਲਈ ਪਹੁੰਚ ਕਰੇ, ਤਾਂ ਜੋ ਅਮਨ ਪਸੰਦ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿਚ ਵਸਦੀ ਹੋਈ ਉਥੋਂ ਦੀ ਸਰਬਪੱਖੀ ਉਨਤੀ ਵਿਚ ਆਪਣਾ ਯੋਗਦਾਨ ਪਾ ਸਕੇ।

ਇਕ ਮਤੇ ਰਾਹੀਂ ਜਾਤ ਪਾਤ, ਊਚ-ਨੀਚ ਅਤੇ ਨਸਲੀ ਭੇਦ ਭਾਵ ਦਾ ਖੰਡਨ ਕਰਦਿਆਂ ਸਮੁੱਚੀਆਂ ਸਮਾਜਿਕ ਇਕਾਈਆਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਆਪਣਾ ਭਰਪੂਰ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ ਗਿਆ। ਇਸੇ ਤਰ•ਾਂ ਅਜੋਕੀਆਂ ਸਮਾਜਕ ਬੁਰਾਈਆਂ, ਵਿਆਹਾਂ ਸ਼ਾਦੀਆਂ ”ਤੇ ਫਜੂਲ਼ ਖਰਚੀ ਅਤੇ ਭਰੂਣ ਹੱਤਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਨੂੰ ਸਾਦੇ ਰੀਤੀ ਰਿਵਾਜ ਅਪਨਾਉਣ ਦੀ ਇਕ ਮਤੇ ਰਾਹੀਂ ਅਪੀਲ ਕੀਤੀ ਗਈ। ਸਿੱਖ ਕੈਦੀਆਂ ਦੀ ਰਿਹਾਈ ਸਬੰਧੀ, ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਕਰਨ ਵਾਲੀਆਂ ਪੰਥ ਵਿਰੋਧੀ ਸ਼ਕਤੀਆਂ ਨੂੰ ਪਛਾੜਨ ਲਈ, ਧਰਮੀ ਫ਼ੌਜੀਆਂ ਦੇ ਹੱਕਾਂ ਦੀ ਰਖਵਾਲੀ ਲਈ, ਦੇਸ਼ ਅੰਦਰ ਘਟਗਿਣਤੀਆਂ ਦੀ ਵੱਧ ਰਹੀ ਅਸੁਰੱਖਿਆ ‘ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਵੱਖ-ਵੱਖ ਮਤਿਆਂ ਰਾਹੀਂ ਅਵਾਜ਼ ਬੁਲੰਦ ਕੀਤੀ ਗਈ

Leave a Reply

Your email address will not be published. Required fields are marked *