ਬੀਬੀ ਜਗੀਰ ਕੌਰ ਬਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ

ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਬੀਬੀ ਜਗੀਰ ਕੌਰ ਨਾਂ ਜਦੋਂਕਿ ਵਿਰੋਧੀ ਧਿਰ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ‘ਚ ਹਾਜ਼ਰ 137 ਮੈਂਬਰਾਂ ਵਲੋਂ ਚੋਣ ਲਈ ਵੋਟ ਕੀਤੀ। ਉਨ੍ਹਾਂ ਨੂੰ ਕੁੱਲ 143 ‘ਚੋਂ 122 ਵੋਟਾਂ ਪਈਆਂ। ਉੱਤੇ ਹੀ ਉਨ੍ਹਾਂ ਦੇ ਵਿਰੋਧੀ ਮਿੱਠੂ ਸਿੰਘ ਕਾਹਨੇਕੇ ਨੂੰ ਕੁੱਲ 20 ਵੋਟਾਂ ਪਈਆਂ। ਸੁਰਜੀਤ ਸਿੰਘ ਭਿੱਟੇਵੱਡ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ ਅਤੇ ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।ਬੀਬੀ ਜਗੀਰ ਕੌਰ ਤੀਸਰੀ ਵਾਰ SGPC ਪ੍ਰਧਾਨ ਬਣੀ ਹੈ। ਪਹਿਲੀ ਵਾਰ 1999 ਤੇ ਦੂਜੀ ਵਾਰ 2004 ‘ਚ ਪ੍ਰਧਾਨ ਬਣੀ ਸੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਜਨਰਲ ਹਾਊਸ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 137 ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜੇ ਹਨ।ਜਨਰਲ ਹਾਊਸ ਵਲੋਂ ਪ੍ਰਧਾਨ ਦੀ ਚੋਣ ਉਪਰੰਤ ਅਹੁਦੇਦਾਰ ਚੁਣੇ ਜਾਣਗੇ।

ਗੁਰੂ ਸਾਹਿਬ ਦੇ ਚਰਨਾਂ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਅਰੰਭਤਾ ਦੀ ਪ੍ਰਵਾਨਗੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਬੀ ਜਗੀਰ ਕੌਰ ਆਦਿ ਮੈੰਬਰ ਸ਼ਾਮਲ ਹੋਏ ਹਨ।