Latest news
ਭਾਜਪਾ ਪੰਜਾਬ ਬਲਾਕ ਕਮੇਟੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਆਪਣੇ ਚੋਣ ਨਿਸ਼ਾਨ ‘ਤੇ ਲੜੇਗੀ ਤਰਨਤਾਰਨ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਸਪੱਸ਼ਟ ਸੰਕ... बिहार फतेह पर जालंधर भाजपा शहरी ने पटाके फोड़ लड्डू और जलेबियां बांट जश्न मनाया ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਨਾਮ ‘ਤੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਰੈਜ਼ਿਡੈਂਸ ਪਾਰਕ ਦਾ ਨਾਂਕਰਨ, ਵ... ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨੇ ਪਿਛਲੇ 100 ਸਾਲਾਂ ਵਿੱਚ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ... पूर्व संसदीय सचिव कृष्ण देव भंडारी के अथक प्रयासों से पटाखा व्यापारियों की समस्या का हुआ समाधान ਮੁਸਲਿਮ ਭਾਈਚਾਰੇ ਦੀ ਨਾਰਾਜ਼ਗੀ 'ਤੇ ਅਕਾਲੀ ਦਲ ਸਰਗਰਮ, ਹਾਫਿਜ਼ ਤਹਿਸੀਨ ਅਹਿਮਦ ਅਤੇ ਐਡਵੋਕੇਟ ਨਈਮ ਖਾਨ ਦੀ ਬੰਦ ਕਮਰੇ ਵ... ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ सैकड़ों भाजपा समर्थकों ने पुलिस धक्केशाही के खिलाफ विशाल धरना लगाया

ਲੋਕਾਂ ਦੇ ਦਿੱਤੇ ਫ਼ਤਵੇ ਨੂੰ ਅਦਾਲਤ ਨੇ ਮੋਹਰ ਲਗਾਈ-ਚਰਨਜੀਤ ਚੰਨੀ 

ਐਮ.ਪੀ ਚਰਨਜੀਤ ਚੰਨੀ ਖ਼ਿਲਾਫ਼ ਦਾਇਰ ਚੋਣ ਪਟੀਸ਼ਨ ਨੂੰ ਹਾਈਕੋਰਟ ਨੇ ਕੀਤਾ ਰੱਦ

ਲੋਕਾਂ ਦੇ ਦਿੱਤੇ ਫ਼ਤਵੇ ਨੂੰ ਅਦਾਲਤ ਨੇ ਮੋਹਰ ਲਗਾਈ-ਚਰਨਜੀਤ ਚੰਨੀ

ਜਲੰਧਰ-

ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉੱਨਾਂ ਖਿਲਾਫ ਪਾਈ ਗਈ ਚੋਣ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਚਰਨਜੀਤ ਸਿੰਘ ਚੰਨੀ ਨੇ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਤੇ ਇਮਾਨਦਾਰੀ ਦੀ ਜਿੱਤ ਹੈ।ਚਰਨਜੀਤ ਸਿੰਘ ਚੰਨੀ ਦੇ ਵਕੀਲ ਐਡਵੋਕੇਟ ਵਿਪਨ ਘਈ ਨੇ ਦੱਸਿਆ ਕਿ ਗੋਰਵ ਲੁਥਰਾ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਚੋਣ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਹ ਪਟੀਸ਼ਨ ਰੱਦ ਕਰ ਦਿਤੀ ਹੈ।ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮੇਂ ਸਮੇਂ ਤੇ ਉੱਨਾਂ ਦੇ ਰਾਜਨੀਤਕ ਕੈਰੀਅਰ ਤੇ ਸਵਾਲ ਖੜਨ ਵਾਲੇ ਲੋਕਾਂ ਨੂੰ ਆਪ ਹੀ ਜਵਾਬ ਮਿਲਦੇ ਰਹੇ ਹਨ ਤੇ ਹੁਣ ਵੀ ਮਾਣਯੋਗ ਹਾਈ ਕੋਰਟ ਨੇ ਗੋਰਵ ਲੁਥਰਾ ਵੱਲੋਂ ਪਾਈ ਚੋਣ ਪਟੀਸ਼ਨ ਨੂੰ ਰੱਦ ਕਰਕੇ ਉਨਾ ਖਿਲਾਫ਼ ਕੋਝੀਆਂ ਚਾਲਾਂ ਚੱਲਣ ਵਾਲਿਆਂ ਨੂੰ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਕਨੂੰਨ ਤੇ ਉੱਨਾਂ ਨੂੰ ਪੂਰਨ ਭਰੋਸਾ ਹੈ ਤੇ ਨਿਆਇਕ ਪ੍ਰਣਾਲੀ ਨੇ ਉੱਨਾਂ ਦੇ ਹੱਕ ਵਿੱਚ ਫ਼ੈਸਲਾ ਦੇ ਕੇ ਇਹ ਭਰੋਸਾ ਹੋਰ ਕਾਯਿਮ ਕੀਤਾ ਹੈ।ਉੱਨਾਂ ਕਿਹਾ ਕਿ ਇਹ ਜਿੱਤ ਉੱਨਾਂ ਦੀ ਜਿੱਤ ਨਹੀ ਹੈ ਬਲਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਜਿੱਤ ਹੈ ਜਿਨਾਂ ਨੇ ਭਾਰੀ ਬਹੁਮਤ ਨਾਲ ਉਨਾਂ ਨੂੰ ਜਿਤਾ ਕੇ ਲੋਕ ਸਭਾ ਭੇਜਿਆ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ਸਮੇਤ ਪੰਜਾਬ ਦੇ ਲੋਕਾਂ ਦੀ ਅਵਾਜ਼ ਲੋਕ ਸਭਾ ਵਿੱਚ ਚੁੱਕ ਕੇ ਆਪਣਾ ਫਰਜ਼ ਨਿਭਾ ਰਹੇ ਹਨ ਤੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਇਮਾਨਦਾਰੀ ਤੇ ਨੇਕਨੀਤੀ ਨਾਲ ਕੰਮ ਕਰਦੇ ਰਹਿਣਗੇ।

Scroll to Top