Latest news
ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਨਾਮ ‘ਤੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਰੈਜ਼ਿਡੈਂਸ ਪਾਰਕ ਦਾ ਨਾਂਕਰਨ, ਵ... ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨੇ ਪਿਛਲੇ 100 ਸਾਲਾਂ ਵਿੱਚ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ... पूर्व संसदीय सचिव कृष्ण देव भंडारी के अथक प्रयासों से पटाखा व्यापारियों की समस्या का हुआ समाधान ਮੁਸਲਿਮ ਭਾਈਚਾਰੇ ਦੀ ਨਾਰਾਜ਼ਗੀ 'ਤੇ ਅਕਾਲੀ ਦਲ ਸਰਗਰਮ, ਹਾਫਿਜ਼ ਤਹਿਸੀਨ ਅਹਿਮਦ ਅਤੇ ਐਡਵੋਕੇਟ ਨਈਮ ਖਾਨ ਦੀ ਬੰਦ ਕਮਰੇ ਵ... ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ सैकड़ों भाजपा समर्थकों ने पुलिस धक्केशाही के खिलाफ विशाल धरना लगाया ਕਿਸਾਨਾਂ ਨੂੰ ਪ੍ਰਤੀ ਏਕੜ 80 ਹਜਾਰ ਰੁਪਏ ਦਾ ਮੁਆਵਜ਼ਾ ਮ੍ਰਿਤਕਾਂ ਦੇ ਪਰਿਵਾਰ ਨੂੰ 25-25 ਲੱਖ ਦਿੱਤੇ ਜਾਣ बाढ़ पीड़ितों के लिए केंद्र सरकार द्वारा भेजे गए 12000 करोड रुपए के आप सरकार के घोटाले के खिलाफ भाजप... ਸ. ਸੁਖਬੀਰ ਸਿੰਘ ਬਾਦਲ ਦੀ ਫੇਰੀ ਨੇ ਦਰਿਆ ਸੱਤਲੁਜ ਦੇ ਬੰਨ੍ਹ ਤੇ ਸੇਵਾ ਕਰ ਰਹੇ ਨੌਜਵਾਨਾਂ ਵਿੱਚ ਜੋਸ਼ ਭਰਿਆ: ਬਲਦੇਵ ਸਿ...

ਕਿਸਾਨਾਂ ਨੂੰ ਪ੍ਰਤੀ ਏਕੜ 80 ਹਜਾਰ ਰੁਪਏ ਦਾ ਮੁਆਵਜ਼ਾ ਮ੍ਰਿਤਕਾਂ ਦੇ ਪਰਿਵਾਰ ਨੂੰ 25-25 ਲੱਖ ਦਿੱਤੇ ਜਾਣ

ਹੜਾਂ ਨਾਲ ਹੋਏ ਨੁਕਸਾਨ ਦਾ ਸਰਕਾਰਾਂ ਦਿਲ ਖੋਲ ਕੇ ਮੁਆਵਜਾ ਦੇਵੇ – ਕਾਮਰੇਡ ਸੇਖੋਂ

 

ਕਿਸਾਨਾਂ ਨੂੰ ਪ੍ਰਤੀ ਏਕੜ 80 ਹਜਾਰ ਰੁਪਏ ਦਾ ਮੁਆਵਜ਼ਾ ਮ੍ਰਿਤਕਾਂ ਦੇ ਪਰਿਵਾਰ ਨੂੰ 25-25 ਲੱਖ ਦਿੱਤੇ ਜਾਣ

ਜਲੰਧਰ 18 ਸਤੰਬਰ ( ) ਸੀਪੀਆਈ ( ਐਮ ) ਦੇ ਸੂਬਾਈ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਸਥਾਨਕ ਪਾਰਟੀ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਅਤੇ ਕੇਂਦਰੀ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਆਏ ਹੜਾਂ ਕਾਰਨ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਦੋਵੇਂ ਸਰਕਾਰਾਂ ਦਿਲ ਖੋਲ ਕੇ ਕਰਨ । ਉਹਨਾਂ ਨੇ ਮੰਗ ਕੀਤੀ ਕਿ ਇਸ ਦੌਰਾਨ ਮਰਨ ਵਾਲੇ ਵਿਅਕਤੀਆਂ ਦੇ ਵਾਰਸਾਂ ਨੂੰ ਘੱਟੋ ਘੱਟ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਹਨਾਂ ਦੇ ਹੋਏ ਫਸਲਾਂ ਦੇ ਨੁਕਸਾਨ ਵਾਸਤੇ 80 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਮਜ਼ਦੂਰਾਂ ਨੂੰ ਵੀ ਉਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸ ਵਾਰ ਆਏ ਹੜ ਕੋਈ ਕੁਦਰਤੀ ਕਰੋਪੀ ਨਹੀਂ ਇਹ ਮੈਨ ਮੇਡ ਹੜ ਹਨ। ਇਸ ਲਈ ਦੋਨੋਂ ਹੀ ਸਰਕਾਰਾਂ ਬਰਾਬਰ ਦੀਆਂ ਜਿੰਮੇਵਾਰ ਹਨ ਕਿਉਂਕਿ ਪਹਿਲਾਂ ਸਾਰੇ ਡੈਮਾਂ ਨੂੰ ਨੱਕੋ ਨੱਕ ਭਰ ਲਿਆ ਗਿਆ ਤੇ ਫਿਰ ਇਕਦਮ ਪਾਣੀ ਛੱਡ ਦਿੱਤਾ ਗਿਆ ਜਿਸ ਨਾਲ ਜਿਆਦਾ ਨੁਕਸਾਨ ਹੋਇਆ। ਉਹਨਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਦਰਿਆ ਅਤੇ ਬਰਸਾਤੀ ਨਾਲਿਆਂ ਦੀ ਸਮੇਂ ਸਿਰ ਸਫਾਈ ਕਰਵਾਈ ਹੁੰਦੀ ਤਾਂ ਪੰਜਾਬ ਲੋਕਾਂ ਨੂੰ ਇਸ ਮੁਸੀਬਤ ਦਾ ਸਾਹਮਣਾ ਨਾ ਕਰਨਾ ਪੈਂਦਾ।

ਇਸ ਮੌਕੇ ਤੇ ਉਹਨਾਂ ਨੇ ਪੰਜਾਬ ਵਿੱਚ ਪਿਛਲੇ ਦਿਨੀ ਪ੍ਰਵਾਸੀ ਮਜ਼ਦੂਰਾਂ ਖਿਲਾਫ ਚਲਾਏ ਜਾ ਰਹੇ ਨਫਰਤੀ ਪ੍ਰਚਾਰ ਦੀ ਵੀ ਨਿਖੇਦੀ ਕੀਤੀ ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਪਰਾਧ ਕਰਦਾ ਹੈ ਤਾਂ ਸਰਕਾਰ ਉਸ ਨੂੰ ਜਲਦੀ ਤੋਂ ਜਲਦੀ ਕਾਨੂੰਨੀ ਅਧਾਰ ਤੇ ਸਜ਼ਾ ਦੇਵੇ। ਉਹਨਾਂ ਕਿਹਾ ਕਿ ਅਜਿਹੇ ਪ੍ਰਚਾਰ ਨਾਲ ਪੰਜਾਬ ਤੋਂ ਬਾਹਰ ਬਾਕੀ ਸੂਬਿਆਂ ਵਿੱਚ ਵੱਸਦੇ ਪੰਜਾਬੀਆਂ ਖਾਸ ਕਰਕੇ ਜਿਹਨਾਂ ਲਈ ਗੰਭੀਰ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ।

 

ਇਸ ਮੌਕੇ ਤੇ ਉਹਨਾਂ ਜਨਵਾਦੀ ਨੌਜਵਾਨ ਸਭਾ ਤੇ ਸੂਬਾਈ ਸਕੱਤਰ ਕਾਮਰੇਡ ਸੋਹਨ ਸਿੰਘ ਢੇਸੀ ਜਿਨਾਂ ਨੂੰ 18 ਸਤੰਬਰ 1989 ਨੂੰ ਵੱਖਵਾਦੀ ਸ਼ਕਤੀਆਂ ਨੇ ਉਹਨਾਂ ਦੇ ਜੱਦੀ ਪਿੰਡ ਵਿੱਚ ਸ਼ਹੀਦ ਕਰ ਦਿੱਤਾ ਸੀ, ਨੂੰ ਵੀ ਯਾਦ ਕੀਤਾ। ਇਸ ਮੌਕੇ ਤੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ , ਕਾਮਰੇਡ ਸ਼ੀਤਲ ਸਿੰਘ ਸੰਘਾ , ਨਰਿੰਦਰ ਸਿੰਘ ਜੋਹਲ , ਬਲਵੀਰ ਸਿੰਘ, ਪ੍ਰਕਾਸ਼ ਕਲੇਰ , ਵੀ.ਵੀ.ਐਥਨੀ , ਸੁਰਿੰਦਰ ਖੀਵਾ ਆਦਿ ਵੀ ਹਾਜ਼ਰ ਸਨ।

Scroll to Top