Skip to content

ਸੰਤ ਬਾਬਾ ਨਿਹਾਲ ਸਿੰਘ ਜੀ ਦੀ ਯਾਦ ਨੂੰ ਸਮਰਪਿਤ 75ਵਾਂ ਸ਼ਹੀਦੀ ਜੋੜ ਮੇਲਾ ਤੱਲਣ ਵਿਖੇ ਸ਼ਰਧਾ ਨਾਲ ਸ਼ੁਰੂ

ਸੰਤ ਬਾਬਾ ਨਿਹਾਲ ਸਿੰਘ ਜੀ ਦੀ ਯਾਦ ਨੂੰ ਸਮਰਪਿਤ 75ਵਾਂ ਸ਼ਹੀਦੀ ਜੋੜ ਮੇਲਾ ਤੱਲਣ ਵਿਖੇ ਸ਼ਰਧਾ ਨਾਲ ਸ਼ੁਰੂ
Share Facebook X WhatsApp Telegram Email
View in ePaper

ਜਲੰਧਰ, 19 ਜੂਨ : ਧੰਨ-ਧੰਨ ਸੰਤ ਬਾਬਾ ਨਿਹਾਲ ਸਿੰਘ ਜੀ ਦੀ ਪਾਵਨ ਯਾਦ ਵਿੱਚ ਪਿੰਡ ਤੱਲਣ, ਜ਼ਿਲ੍ਹਾ ਜਲੰਧਰ ਵਿਖੇ 75ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 19 ਤੋਂ 21 ਜੂਨ 2026 ਤੱਕ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਸਮਾਗਮ ਦੌਰਾਨ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਕਥਾ-ਵਿਚਾਰ, ਢਾਡੀ ਵਾਰਾਂ ਅਤੇ ਕਵੀਸ਼ਰੀ ਜਥਿਆਂ ਰਾਹੀਂ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਪੰਥ ਦੇ ਨਾਮਵਰ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਣਗੇ।

20 ਜੂਨ ਨੂੰ ਦੁਪਹਿਰ 3:30 ਵਜੇ ਤੋਂ ਰਾਤ 10:30 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਭਾਈ ਗੁਰਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਸਕਰਨ ਸਿੰਘ ਅਤੇ ਹੋਰ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੇ ਨਾਲ-ਨਾਲ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਵੀ ਪੇਸ਼ ਕੀਤੀਆਂ ਜਾਣਗੀਆਂ।

21 ਜੂਨ ਨੂੰ ਸਵੇਰੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਪ੍ਰਚਾਰਕ ਅਤੇ ਕਥਾਵਾਚਕ ਗੁਰਮਤਿ ਸੰਦੇਸ਼ ਅਤੇ ਸਿੱਖ ਵਿਰਾਸਤ ਬਾਰੇ ਵਿਚਾਰ ਸਾਂਝੇ ਕਰਨਗੇ। ਸਮਾਗਮ ਦੌਰਾਨ ਤਿੰਨ ਦਿਨਾਂ ਲਈ ਮੁਫ਼ਤ ਮੈਡੀਕਲ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਜਾਂਚ ਅਤੇ ਲੋੜੀਂਦੀ ਸਲਾਹ ਮੁਹੱਈਆ ਕਰਵਾਈ ਜਾਵੇਗੀ।

ਸਮਾਗਮ ਦੇ ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸੰਤ ਬਾਬਾ ਨਿਹਾਲ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਕਰਵਾਏ ਜਾ ਰਹੇ ਇਸ ਮਹਾਨ ਸਮਾਗਮ ਦਾ ਲਾਭ ਉਠਾਉਣ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ।