Skip to content

ਦਿਓਲ ਨਗਰ ਵਿੱਚ 38 ਲੱਖ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ

ਦਿਓਲ ਨਗਰ ਵਿੱਚ 38 ਲੱਖ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ
Share Facebook X WhatsApp Telegram Email
View in ePaper

ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਮੋਹਿੰਦਰ ਭਗਤ

ਜਲੰਧਰ, 1 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਜਲੰਧਰ ਦੇ ਦਿਓਲ ਨਗਰ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੜਕ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਉੱਚ ਪੱਧਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸੁਚੱਜੀਆਂ ਅਤੇ ਸੁਵਿਧਾਜਨਕ ਆਵਾਜਾਈ ਸਹੂਲਤਾਂ ਮਿਲਣਗੀਆਂ, ਜਿਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਨਿਰਮਾਣ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਬਿਨਾਂ ਪੱਖਪਾਤ ਦੇ ਹੋ ਰਹੇ ਹਨ ਵਿਕਾਸ ਕਾਰਜ

ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਇਲਾਕਿਆਂ ਵਿੱਚ ਇਸੇ ਤਰ੍ਹਾਂ ਦੇ ਵਿਕਾਸ ਪ੍ਰਾਜੈਕਟ ਜਾਰੀ ਰਹਿਣਗੇ।

ਸਥਾਨਕ ਲੋਕਾਂ ਨੇ ਕੀਤਾ ਧੰਨਵਾਦ

ਇਲਾਕੇ ਦੇ ਵਸਨੀਕਾਂ ਨੇ ਸੜਕ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਦਿਓਲ ਨਗਰ ਵਿੱਚ ਆਵਾਜਾਈ ਹੋਰ ਸੁਖਾਲੀ ਅਤੇ ਸੁਰੱਖਿਅਤ ਹੋਵੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਹੋਰ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।