ePaper Reading mode

Public Times ePaper

Wednesday, 10 June 2026

ਆਦਮਪੁਰ ਵਿੱਚ ਭਾਜਪਾ ਦੀ ਅਹਿਮ ਬੈਠਕ, ਪੰਜਾਬ ਦੇ ਵਿਕਾਸ ਅਤੇ ਸੰਗਠਨ ਮਜ਼ਬੂਤੀ 'ਤੇ ਹੋਈ ਚਰਚਾ

ਆਦਮਪੁਰ ਵਿੱਚ ਭਾਜਪਾ ਦੀ ਅਹਿਮ ਬੈਠਕ, ਪੰਜਾਬ ਦੇ ਵਿਕਾਸ ਅਤੇ ਸੰਗਠਨ ਮਜ਼ਬੂਤੀ 'ਤੇ ਹੋਈ ਚਰਚਾ

ਭਾਰਤੀ ਜਨਤਾ ਪਾਰਟੀ ਵੱਲੋਂ ਆਦਮਪੁਰ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਬੈਠਕ ਦੌਰਾਨ ਪੰਜਾਬ ਦੇ ਸਰਵਪੱਖੀ ਵਿਕਾਸ, ਨੌਜਵਾਨਾਂ ਲਈ ਬਿਹਤਰ ਮੌਕਿਆਂ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਰਗੇ ਅਹਿਮ ਮਸਲਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਭਾਜਪਾ ਆਗੂ ਰਾਕੇਸ਼ ਕੌਲ ਨੇ ਕਿਹਾ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਅਤੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਹਿਯੋਗ ਭਾਜਪਾ ਲਈ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਇੱਕ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਉਭਰੇਗੀ ਅਤੇ ਸੂਬੇ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਏਗੀ।

ਰਾਕੇਸ਼ ਕੌਲ ਨੇ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਲਈ ਸਾਰੇ ਵਰਕਰ ਮਿਲਜੁਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਮੂਹਿਕ ਯਤਨਾਂ ਰਾਹੀਂ ਇੱਕ ਨਵਾਂ ਵਿਕਾਸ ਮਾਡਲ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਅਤੇ ਪੰਜਾਬ ਨੂੰ ਤਰੱਕੀ ਦੀ ਨਵੀਂ ਰਾਹ 'ਤੇ ਲਿਜਾਣ ਲਈ ਵਚਨਬੱਧ ਹੈ।