Wednesday, 15 July 2026
17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੌਰੇ ਸਬੰਧੀ ਭਾਜਪਾ ਦੀਆਂ ਤਿਆਰੀਆਂ ਤੇਜ਼

17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੌਰੇ ਸਬੰਧੀ ਭਾਜਪਾ ਦੀਆਂ ਤਿਆਰੀਆਂ ਤੇਜ਼

ਜਲੰਧਰ,: 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਕੈਂਟ ਵਿਧਾਨ ਸਭਾ ਹਲਕੇ ਦੇ ਗੜ੍ਹਾ, 66 ਫੁੱਟ ਰੋਡ ਅਤੇ ਮਾਡਲ ਟਾਊਨ ਮੰਡਲਾਂ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਜੀ.ਟੀ.ਬੀ. ਨਗਰ ਸਥਿਤ ਜਲੰਧਰ ਨਗਰ ਨਿਗਮ ਵਿੱਚ ਭਾਜਪਾ ਪਾਰਸ਼ਦ ਦਲ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪਾਰਸ਼ਦ ਮੰਜੀਤ ਸਿੰਘ ਟੀਟੂ ਦੇ ਨਿਵਾਸ ਸਥਾਨ 'ਤੇ ਹੋਈ।

ਮੀਟਿੰਗ ਦੌਰਾਨ 17 ਜੁਲਾਈ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਾਰੇ ਮੰਡਲ ਪ੍ਰਧਾਨਾਂ ਅਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ 15 ਅਤੇ 16 ਜੁਲਾਈ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਵਿਸ਼ਾਲ ਸਫ਼ਾਈ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸੁਵਿਅਵਸਥਿਤ ਬਣਾਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਜਾ ਸਕੇ।

ਮੀਟਿੰਗ ਵਿੱਚ ਵਰਕਰਾਂ ਨੂੰ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਕਰਨ ਅਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ।

ਇਸ ਮੌਕੇ ਜਲੰਧਰ ਕੈਂਟ ਵਿਧਾਨ ਸਭਾ ਦੇ ਇੰਚਾਰਜ ਅਤੇ ਜ਼ਿਲ੍ਹਾ ਭਾਜਪਾ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ ਅਤੇ ਜ਼ਿਲ੍ਹਾ ਮਹਾਮੰਤਰੀ ਅਮਰਜੀਤ ਸਿੰਘ ਗੋਲਡੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ, ਆਧੁਨਿਕ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪ੍ਰਧਾਨ ਮੰਤਰੀ ਦਾ ਆਗਮਨ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ ਅਤੇ ਭਾਜਪਾ ਵਰਕਰ ਇਸ ਇਤਿਹਾਸਕ ਮੌਕੇ ਨੂੰ ਯਾਦਗਾਰ ਬਣਾਉਣ ਲਈ ਪੂਰੀ ਨਿਸ਼ਠਾ ਅਤੇ ਉਤਸ਼ਾਹ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ।

ਮੀਟਿੰਗ ਵਿੱਚ ਮੰਡਲ ਪ੍ਰਧਾਨ ਰਾਜਨ ਮਲਹਾਨ, ਪਾਰਸ਼ਦ ਕਵਰ ਸਰਤਾਜ, ਮੰਡਲ ਪ੍ਰਧਾਨ ਦੀਪਾਲੀ ਬਾਗੜੀਆ, ਜੋਤੀ ਵਿਰਦੀ, ਵਰਿੰਦਰ ਕਰਵਲ, ਇੰਦਰਜੀਤ ਸਿੰਘ ਬੱਬਰ, ਸਮੀਰ ਧਵਨ, ਸੁਨੀਲ ਤਜ਼ਾਰ ਸਮੇਤ ਕਈ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਮੀਟਿੰਗ ਤੋਂ ਬਾਅਦ ਭਾਜਪਾ ਪਾਰਸ਼ਦ ਦਲ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਮੰਜੀਤ ਸਿੰਘ ਟੀਟੂ ਨੇ ਆਪਣੇ ਨਵੇਂ ਨਿਵਾਸ ਸਥਾਨ 'ਤੇ ਪਹੁੰਚੇ ਸਾਰੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦਾ ਮਾਤਾ ਦੀ ਪਵਿੱਤਰ ਚੁੰਨੀ ਭੇਟ ਕਰਕੇ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

Published on: 15 Jul 2026

Editor Info

Pushpinder Kaur
publictimes@gmail.com
+91 84278 93668