ਯੂਨੀਅਨ ਦੇ ਅਹੁਦੇਦਾਰਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਮਹਿਕਮੇ ਦੀ ਬਿਹਤਰੀ ਲਈ ਕੰਮ ਕਰਨ ਦੀ ਕਾਮਨਾ ਕੀਤੀ
ਜਲੰਧਰ, 12 ਅਕਤੂਬਰ: ਐਸਸੀ/ਬੀਸੀ ਇੰਪਲਾਈਜ਼ ਯੂਨੀਅਨ, ਰਜਿਸਟਰਡ ਨੰਬਰ 49/75, ਜਲੰਧਰ ਵੱਲੋਂ ਸ. ਮਨਿੰਦਰ ਪਾਲ ਸਿੰਘ, ਜਨਰਲ ਮੈਨੇਜਰ, ਪੰਜਾਬ ਰੋਡਵੇਜ਼ ਜਲੰਧਰ-1 ਨੂੰ ਤਰੱਕੀ ਉਪਰੰਤ ਡਿਪਟੀ ਡਾਇਰੈਕਟਰ ਬਣਨ ’ਤੇ ਵਧਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਡਿਪਟੀ ਡਾਇਰੈਕਟਰ ਸਾਹਿਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਆਪਣੇ ਅਹੁਦੇ ’ਤੇ ਰਹਿੰਦਿਆਂ ਮਹਿਕਮੇ ਦੀ ਬਿਹਤਰੀ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਤਨਦੇਹੀ ਨਾਲ ਕੰਮ ਕਰਨ।
ਯੂਨੀਅਨ ਦੇ ਅਹੁਦੇਦਾਰ ਰਹੇ ਮੌਜੂਦ
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਹੁਸ਼ਿਆਰਪੁਰੀ, ਸੂਬਾ ਚੇਅਰਮੈਨ ਸਲਵਿੰਦਰ ਕੁਮਾਰ, ਸੁਖਬੀਰ ਸਿੰਘ, ਰਮਨਦੀਪ ਸਿੰਘ, ਅਭਿਨਵ ਸੂਦ, ਰਵਜੋਤ ਸਿੰਘ, ਸ੍ਰੀ ਹੰਸਰਾਜ, ਅੰਮ੍ਰਿਤ ਪਾਲ ਸਿੰਘ, ਅਮਰਜੀਤ ਸਿੰਘ ਅਤੇ ਹੋਰ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ।
ਯੂਨੀਅਨ ਦੇ ਨੁਮਾਇੰਦਿਆਂ ਨੇ ਸ. ਮਨਿੰਦਰ ਪਾਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੇ ਤਜਰਬੇ ਅਤੇ ਯੋਗਤਾ ਨਾਲ ਮਹਿਕਮੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ।
ਜਾਰੀ ਕਰਤਾ: ਬਲਜੀਤ ਸਿੰਘ ਹੁਸ਼ਿਆਰਪੁਰੀ, ਸੂਬਾ ਪ੍ਰਧਾਨ, ਐਸਸੀ/ਬੀਸੀ ਇੰਪਲਾਈਜ਼ ਯੂਨੀਅਨ
ਸੰਪਰਕ: 98032 16255