Saturday, 6 June 2026
ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਟੂਲ ਕਿੱਟਾਂ ਦੀ ਸੌਗਾਤ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਟੂਲ ਕਿੱਟਾਂ ਦੀ ਸੌਗਾਤ

ਨਕੋਦਰ, 5 ਜੂਨ: ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਈ.ਟੀ.ਆਈ. ਨਕੋਦਰ ਅਤੇ ਆਈ.ਟੀ.ਆਈ. ਲੋਹੀਆਂ ਖਾਸ ਤੋਂ ਇਲੈਕਟ੍ਰੀਸ਼ਨ ਅਤੇ ਪਲੰਬਰ ਟਰੇਡ ਵਿੱਚ ਪਾਸ ਹੋਏ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਿਖਿਆਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਟੂਲ ਕਿੱਟਾਂ ਵੰਡੀਆਂ।

ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਟੂਲ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਸਿਖਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਹੁਨਰ ਦੇ ਆਧਾਰ 'ਤੇ ਉਹ ਜ਼ਿੰਦਗੀ ਵਿੱਚ ਵੱਡੀਆਂ ਕਾਮਯਾਬੀਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ।

ਵਿਧਾਇਕ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਤਰੱਕੀ, ਭਲਾਈ ਅਤੇ ਬਿਹਤਰੀ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕਈ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ, ਆਈ.ਟੀ.ਆਈ. ਨਕੋਦਰ ਦੇ ਪ੍ਰਿੰਸੀਪਲ ਮੁਕੇਸ਼ ਕੁਮਾਰ, ਆਈ.ਟੀ.ਆਈ. ਲੋਹੀਆਂ ਖਾਸ ਦੇ ਤੇਜਿੰਦਰ ਸਿੰਘ ਅਤੇ ਗੁਰਪਾਲ ਸਿੰਘ ਤੋਂ ਇਲਾਵਾ ਹੀਰਾ ਸਿੰਘ, ਕਮਲੇਸ਼ ਕੁਮਾਰ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Published on: 06 Jun 2026

Editor Info

Pushpinder Kaur
publictimes@gmail.com
+91 84278 93668