Thursday, 6 August 2026
ਭਾਜਪਾ ਵੱਲੋਂ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਚਰਨਜੀਤ ਸਿੰਘ ਬਰਾੜ ਨੇ ਕੀਤਾ ਪਾਰਟੀ ਲੀਡਰਸ਼ਿਪ ਦਾ ਧੰਨਵਾਦ

ਭਾਜਪਾ ਵੱਲੋਂ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਚਰਨਜੀਤ ਸਿੰਘ ਬਰਾੜ ਨੇ ਕੀਤਾ ਪਾਰਟੀ ਲੀਡਰਸ਼ਿਪ ਦਾ ਧੰਨਵਾਦ

ਕਿਹਾ – ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਵਾਂਗਾ

ਚੰਡੀਗੜ੍ਹ, 4 ਅਗਸਤ: ਭਾਰਤੀ ਜਨਤਾ ਪਾਰਟੀ ਵੱਲੋਂ ਚਰਨਜੀਤ ਸਿੰਘ ਬਰਾੜ ਨੂੰ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਹੈ।

ਜਾਰੀ ਪ੍ਰੈਸ ਬਿਆਨ ਵਿੱਚ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪਾਰਟੀ ਪ੍ਰਤੀ ਆਪਣੀ ਨਿਸ਼ਠਾ, ਸੇਵਾ ਅਤੇ ਸਮਰਪਣ ਨੂੰ ਹੋਰ ਮਜ਼ਬੂਤ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ (ਸੰਗਠਨ) ਸ਼੍ਰੀ ਨਿਵਾਸਲੂ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਪ੍ਰਗਟਾਏ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਘਰ ਅਤੇ ਹਰ ਵੋਟਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਉਨ੍ਹਾਂ ਪਾਰਟੀ ਦੇ ਸਾਰੇ ਵਰਕਰਾਂ, ਸੀਨੀਅਰ ਆਗੂਆਂ ਅਤੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਅਤੇ ਵਿਸ਼ਵਾਸ ਨੇ ਹਮੇਸ਼ਾ ਉਨ੍ਹਾਂ ਨੂੰ ਜਨਸੇਵਾ ਲਈ ਪ੍ਰੇਰਿਤ ਕੀਤਾ ਹੈ।

ਬਰਾੜ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਮੂਹ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਭਾਜਪਾ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਵਿਕਸਿਤ ਭਾਰਤ" ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਏਗੀ।

Published on: 06 Aug 2026

Editor Info

Pushpinder Kaur
publictimes@gmail.com
+91 84278 93668