Monday, 6 July 2026
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਜਲੰਧਰ, 5 ਜੁਲਾਈ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਤਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਪਦਮ ਸ਼੍ਰੀ ਸਨਮਾਨ ਪ੍ਰਾਪਤ ਹੋਣ 'ਤੇ ਵਧਾਈ ਵੀ ਦਿੱਤੀ।

ਕੇਵਲ ਸਿੰਘ ਢਿੱਲੋਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ 108 ਸੰਤ ਸ੍ਰੀ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਵੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸਮਾਜ ਦੀ ਭਲਾਈ ਤੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਆਉਣਾ ਉਨ੍ਹਾਂ ਲਈ ਵੱਡਾ ਸੌਭਾਗ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਦੇ ਆਸ਼ੀਰਵਾਦ ਨਾਲ ਭਾਰਤੀ ਜਨਤਾ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦਾ ਭਰੋਸਾ ਜਿੱਤ ਕੇ ਸਰਕਾਰ ਬਣਾਉਣ ਵਿੱਚ ਸਫਲ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਗਰੀਬ, ਪਿੱਛੜੇ ਅਤੇ ਦਲਿਤ ਵਰਗ ਦੀ ਸੇਵਾ ਭਾਜਪਾ ਦੀ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਪਵਿੱਤਰ ਅਸਥਾਨ ਤੋਂ ਸਮਾਜ ਦੀ ਭਲਾਈ ਲਈ ਜੋ ਵੀ ਮਾਰਗਦਰਸ਼ਨ ਜਾਂ ਆਦੇਸ਼ ਮਿਲੇਗਾ, ਉਸ ਨੂੰ ਪੂਰੀ ਨਿਸ਼ਠਾ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਵਿੱਚ ਅਵਿਨਾਸ਼ ਚੰਦਰ ਕਲੇਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪੰਜਾਬ ਭਾਜਪਾ ਪ੍ਰਧਾਨ ਵਿਜੈ ਸਾਂਪਲਾ, ਐਸ. ਆਰ. ਲੱਧਰ, ਰਾਜੇਸ਼ ਬਾਘਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇੰਦਰ ਇਕਬਾਲ ਅਟਵਾਲ ਸਮੇਤ ਹੋਰ ਪਾਰਟੀ ਆਗੂ ਸ਼ਾਮਲ ਸਨ।

Published on: 06 Jul 2026

Editor Info

Pushpinder Kaur
publictimes@gmail.com
+91 84278 93668