Sunday, 21 June 2026
ਦਿੱਲੀ ਦੇ ਜੰਤਰ-ਮੰਤਰ 'ਤੇ CJP ਦਾ ਅਣਮਿਆਦੀ ਧਰਨਾ ਜਾਰੀ, ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਤੇ ਅੜੇ ਪ੍ਰਦਰਸ਼ਨਕਾਰੀ

ਦਿੱਲੀ ਦੇ ਜੰਤਰ-ਮੰਤਰ 'ਤੇ CJP ਦਾ ਅਣਮਿਆਦੀ ਧਰਨਾ ਜਾਰੀ, ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਤੇ ਅੜੇ ਪ੍ਰਦਰਸ਼ਨਕਾਰੀ

ਨਵੀਂ ਦਿੱਲੀ: ਪ੍ਰੀਖਿਆਵਾਂ ਵਿੱਚ ਸਾਹਮਣੇ ਆਈਆਂ ਗੜਬੜੀਆਂ ਦੇ ਮਾਮਲੇ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਦਿੱਲੀ ਦੇ ਜੰਤਰ-ਮੰਤਰ 'ਤੇ ਸ਼ੁਰੂ ਕੀਤਾ ਗਿਆ ਅਣਮਿਆਦੀ ਧਰਨਾ ਐਤਵਾਰ ਨੂੰ ਵੀ ਜਾਰੀ ਰਿਹਾ। ਪਾਰਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

CJP ਵੱਲੋਂ ਪਹਿਲਾਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਇਹ ਅੰਦੋਲਨ ਮੁੜ ਦਿੱਲੀ ਪਹੁੰਚਿਆ। ਪੁਲਿਸ ਵੱਲੋਂ ਜੰਤਰ-ਮੰਤਰ ਖਾਲੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ ਦੇ ਬਾਵਜੂਦ, ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਉਨ੍ਹਾਂ ਦੇ ਸਮਰਥਕ ਉੱਥੇ ਡਟੇ ਰਹੇ ਅਤੇ ਐਤਵਾਰ ਨੂੰ ਵੀ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।

ਐਤਵਾਰ ਦੇ ਪ੍ਰਦਰਸ਼ਨ ਤੋਂ ਪਹਿਲਾਂ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹਟਾਉਣ ਲਈ ਦਿੱਲੀ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਜਨਤਕ ਸ਼ੌਚਾਲਿਆਂ ਵਿੱਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ।

ਇਸ ਦੌਰਾਨ CJP ਨੇ NEET-UG ਮੁੜ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਸ਼ੁਭਕਾਮਨਾਵਾਂ ਵੀ ਭੇਜੀਆਂ ਅਤੇ ਅਪੀਲ ਕੀਤੀ ਕਿ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਉਹ ਅੰਦੋਲਨ ਵਿੱਚ ਸ਼ਾਮਲ ਹੋਣ।

ਜ਼ਿਕਰਯੋਗ ਹੈ ਕਿ NEET-UG ਦੀ ਮੁੜ ਪ੍ਰੀਖਿਆ ਦੇਸ਼ ਭਰ ਦੇ 5,424 ਕੇਂਦਰਾਂ 'ਤੇ ਲਗਭਗ 22 ਲੱਖ ਉਮੀਦਵਾਰਾਂ ਲਈ ਕਰਵਾਈ ਜਾ ਰਹੀ ਹੈ। 3 ਮਈ ਨੂੰ ਹੋਈ ਪਹਿਲੀ ਪ੍ਰੀਖਿਆ ਪੇਪਰ ਲੀਕ ਦੇ ਦੋਸ਼ਾਂ ਕਾਰਨ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੁੜ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ।

Published on: 21 Jun 2026

Editor Info

Pushpinder Kaur
publictimes@gmail.com
+91 84278 93668