Thursday, 24 September 2026
ਡੋਲੀ ਸੈਣੀ ਜਲੰਧਰ ਸੈਂਟਰਲ ਹਲਕੇ ਦੀ ਮਹਿਲਾ ਕਾਂਗਰਸ ਪ੍ਰਧਾਨ ਨਿਯੁਕਤ

ਡੋਲੀ ਸੈਣੀ ਜਲੰਧਰ ਸੈਂਟਰਲ ਹਲਕੇ ਦੀ ਮਹਿਲਾ ਕਾਂਗਰਸ ਪ੍ਰਧਾਨ ਨਿਯੁਕਤ

ਜਲੰਧਰ: ਡੋਲੀ ਸੈਣੀ ਨੂੰ ਜਲੰਧਰ ਸੈਂਟਰਲ ਹਲਕੇ ਦੀ ਮਹਿਲਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਵੱਲੋਂ ਕੀਤੀ ਗਈ ਹੈ।

ਆਪਣੀ ਨਿਯੁਕਤੀ ’ਤੇ ਡੋਲੀ ਸੈਣੀ ਨੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ, ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਅਨੁਰਾਧਾ ਬੰਗਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ।

ਨਵੀਂ ਜ਼ਿੰਮੇਵਾਰੀ ਬਾਰੇ ਸੈਣੀ ਨੇ ਕਿਹਾ, “ਪਾਰਟੀ ਨੇ ਜੋ ਮੇਰੀ ਜ਼ਿੰਮੇਵਾਰੀ ਲਗਾਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ।”

ਜ਼ਿਕਰਯੋਗ ਹੈ ਕਿ ਡੋਲੀ ਸੈਣੀ ਸਾਲ 2017 ਵਿੱਚ ਨਗਰ ਨਿਗਮ ਜਲੰਧਰ ਵਿੱਚ ਬਤੌਰ ਕੌਂਸਲਰ ਵੀ ਸੇਵਾਵਾਂ ਨਿਭਾ ਚੁੱਕੇ ਹਨ।

Published on: 24 Sep 2026

Editor Info

Pushpinder Kaur
publictimes@gmail.com
+91 84278 93668