Saturday, 20 June 2026
ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, ਫਿਰੌਤੀ ਅਤੇ ਫਾਇਰਿੰਗ ਮਾਮਲਿਆਂ ਨਾਲ ਜੁੜੇ ਚਾਰ ਗੈਂਗ ਮੈਂਬਰ

ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, ਫਿਰੌਤੀ ਅਤੇ ਫਾਇਰਿੰਗ ਮਾਮਲਿਆਂ ਨਾਲ ਜੁੜੇ ਚਾਰ ਗੈਂਗ ਮੈਂਬਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਫਿਰੌਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਇਹ ਗਿਰੋਹ ਜਲੰਧਰ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਵਿੱਚ ਕਈ ਫਾਇਰਿੰਗ ਦੀਆਂ ਘਟਨਾਵਾਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ।

ਪੁਲਿਸ ਅਨੁਸਾਰ ਪਿਛਲੇ ਹਫ਼ਤੇ ਮੁਲਜ਼ਮਾਂ ਨੇ ਸੰਤੋਖਪੁਰਾ ਸਥਿਤ ਬੀਐਨਐਸ ਫੈਸ਼ਨਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਕੀਤੀ ਸੀ। ਇਸ ਦੇ ਨਾਲ ਹੀ ਉਹ ਸ਼ੋਅਰੂਮ ਦੇ ਮਾਲਕ ਲਕਸ਼ੈ ਵਰਮਾ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਸਨ।

ਇਸ ਮਾਮਲੇ ਸਬੰਧੀ ਜਲੰਧਰ ਦੇ ਭਾਰਗੋ ਕੈਂਪ ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।

ਪੁਲਿਸ ਵੱਲੋਂ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਇਸ ਦੇ ਅੱਗੇ-ਪਿੱਛੇ ਦੇ ਸੰਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ।

Published on: 20 Jun 2026

Editor Info

Pushpinder Kaur
publictimes@gmail.com
+91 84278 93668