ਸੂਬੇ ਦੀ ਸੁੱਖ-ਸਮ੍ਰਿੱਧੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ; ਸੰਗਤ ਨੂੰ ਦਿੱਤੀਆਂ ਮੇਲੇ ਦੀਆਂ ਵਧਾਈਆਂ
ਜਲੰਧਰ, 25 ਸਤੰਬਰ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਵਿੱਤਰ ਮੌਕੇ ’ਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੋਹਿੰਦਰ ਭਗਤ ਨੇ ਇਸ ਮੌਕੇ ਸੰਗਤ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਪਵਿੱਤਰ ਮੇਲੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਧਾਰਮਿਕ ਮੇਲਾ ਸ਼ਰਧਾ ਅਤੇ ਆਸਥਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਾਰਿਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਇਸ ਮੌਕੇ ਜਲੰਧਰ ਦੇ ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ, ਨਿਤਿਨ ਕੋਹਲੀ, ਚੇਅਰਮੈਨ ਅਸ਼ਵਨੀ ਅਗਰਵਾਲ, ਮੁਕੇਸ਼ ਸੇਠੀ, ਹਰਸਿਮਰਨ ਸਿੰਘ ਬੰਟੀ ਅਤੇ ਨਰਿੰਦਰ ਸੱਗੂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।