ਭੋਗਪੁਰ ’ਚ ਕਬੱਡੀ ਸਰਕਲ ਸਟਾਈਲ ਅੰਡਰ-17 ’ਚ ਐਲਕਾਨ ਪਬਲਿਕ ਸਕੂਲ ਜੇਤੂ; ਰੁੜਕਾ ਕਲਾਂ ’ਚ ਕਾਨਾ ਢੇਸੀਆਂ ਸਕੂਲ ਨੇ ਖੋ-ਖੋ ’ਚ ਮਾਰੀ ਬਾਜ਼ੀ
ਜਲੰਧਰ, 11 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਦੇ ਦਿਲਚਸਪ ਮੁਕਾਬਲੇ ਹੋਏ। ਖਿਡਾਰੀਆਂ ਨੇ ਕਬੱਡੀ, ਖੋ-ਖੋ, ਫੁੱਟਬਾਲ ਅਤੇ ਵਾਲੀਬਾਲ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਬਲਾਕ ਭੋਗਪੁਰ ਦੇ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਐਲਕਾਨ ਪਬਲਿਕ ਸਕੂਲ, ਕਾਲਾ ਬਕਰਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਟਨੂਰਾ ਦੂਜੇ ਸਥਾਨ ’ਤੇ ਰਿਹਾ।
ਜਲੰਧਰ ਪੂਰਬੀ ’ਚ ਟ੍ਰਿਨਿਟੀ ਅਤੇ ਦੋਆਬਾ ਕਲੱਬ ਦਾ ਸ਼ਾਨਦਾਰ ਪ੍ਰਦਰਸ਼ਨ
ਬਲਾਕ ਜਲੰਧਰ ਪੂਰਬੀ ਦੇ ਕਬੱਡੀ ਸਰਕਲ ਸਟਾਈਲ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਟ੍ਰਿਨਿਟੀ ਗਰੁੱਪ ਆਫ਼ ਇੰਸਟੀਚਿਊਟ ਨੇ ਪਹਿਲਾ ਅਤੇ ਦੇਵੀ ਸਹਾਇ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।
ਖੋ-ਖੋ ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਦੇਵੀ ਸਹਾਇ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਪਹਿਲੇ ਸਥਾਨ ’ਤੇ ਰਿਹਾ। ਐਸ.ਡੀ. ਫੁੱਲਰਵਾਨ, ਪ੍ਰੇਮ ਚੰਦ ਮਾਰਕੰਡਾ ਕਾਲਜ ਜਲੰਧਰ ਨੇ ਦੂਜਾ ਅਤੇ ਟ੍ਰਿਨਿਟੀ ਕਾਲਜ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।
ਖੋ-ਖੋ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਦੋਆਬਾ ਕਲੱਬ ਜਲੰਧਰ ਨੇ ਪਹਿਲਾ, ਜਦਕਿ ਟ੍ਰਿਨਿਟੀ ਕਾਲਜ ਜਲੰਧਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਰੁੜਕਾ ਕਲਾਂ ’ਚ ਖੋ-ਖੋ ਤੇ ਫੁੱਟਬਾਲ ਦੇ ਮੁਕਾਬਲੇ
ਬਲਾਕ ਰੁੜਕਾ ਕਲਾਂ ਦੇ ਖੋ-ਖੋ ਅੰਡਰ-20 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਨਾ ਢੇਸੀਆਂ ਨੇ ਪਹਿਲਾ ਅਤੇ ਐਸ.ਟੀ.ਐਸ. ਵਰਲਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।
ਫੁੱਟਬਾਲ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਵਾਈ.ਐਫ.ਸੀ. ਰੁੜਕਾ ਕਲਾਂ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਵਾਲ ਦੂਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਫੁੱਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਵਾਈ.ਐਫ.ਸੀ. ਰੁੜਕਾ ਕਲਾਂ ਨੇ ਪਹਿਲਾ ਅਤੇ ਬੁੰਡਾਲਾ ਨੇ ਦੂਜਾ ਸਥਾਨ ਹਾਸਲ ਕੀਤਾ।
ਬਲਾਕ ਫਿਲੌਰ ਦੇ ਵਾਲੀਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਮੰਸੂਰਪੁਰ ਨੇ ਪਹਿਲਾ ਅਤੇ ਸਰਕਾਰੀ ਮਿਡਲ ਸਕੂਲ, ਧਲੇਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫਿਲੌਰ ਵਿਖੇ ਖੇਡ ਮੁਕਾਬਲਿਆਂ ਦੌਰਾਨ ‘ਆਪ’ ਆਗੂ ਹਰਜੋਤ ਕੌਰ ਲੋਟੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।