Thursday, 10 September 2026
‘ਖੇਡਾਂ ਵਤਨ ਪੰਜਾਬ ਦੀਆਂ-2026’: ਜਲੰਧਰ ਦੇ ਪੰਜ ਬਲਾਕਾਂ ’ਚ ਖੇਡ ਮੁਕਾਬਲਿਆਂ ਦਾ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ-2026’: ਜਲੰਧਰ ਦੇ ਪੰਜ ਬਲਾਕਾਂ ’ਚ ਖੇਡ ਮੁਕਾਬਲਿਆਂ ਦਾ ਆਗਾਜ਼

ਜਲੰਧਰ ਪੂਰਬੀ ’ਚ ਖੋ-ਖੋ ਅੰਡਰ-14 ਲੜਕਿਆਂ ਦੇ ਮੁਕਾਬਲੇ ’ਚ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਮਾਰੀ ਬਾਜ਼ੀ

ਜਲੰਧਰ, 10 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬੁੱਧਵਾਰ ਨੂੰ ਜ਼ਿਲ੍ਹੇ ਦੇ ਪੰਜ ਬਲਾਕਾਂ ਭੋਗਪੁਰ, ਆਦਮਪੁਰ, ਜਲੰਧਰ ਪੂਰਬੀ, ਰੂੜਕਾ ਕਲਾਂ ਅਤੇ ਫਿਲੌਰ ਵਿਖੇ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਫਿਲੌਰ ਬਲਾਕ ਵਿਖੇ ‘ਆਪ’ ਆਗੂ ਹਰਜੋਤ ਕੌਰ ਲੋਹਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਜਲੰਧਰ ਪੂਰਬੀ ’ਚ ਪੂਰਨਪੁਰ ਤੇ ਐਲ.ਆਰ. ਦੋਆਬਾ ਸਕੂਲ ਅੱਵਲ

ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੂਰਬੀ ਬਲਾਕ ਦੇ ਖੋ-ਖੋ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਪਹਿਲਾ, ਜਦਕਿ ਜੋਤੀ ਪਬਲਿਕ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।

ਅੰਡਰ-17 ਲੜਕਿਆਂ ਦੇ ਖੋ-ਖੋ ਮੁਕਾਬਲੇ ਵਿੱਚ ਐਲ.ਆਰ. ਦੋਆਬਾ ਸਕੂਲ ਪਹਿਲੇ ਅਤੇ ਸਰਕਾਰੀ ਹਾਈ ਸਕੂਲ ਪੂਰਨਪੁਰ ਦੂਜੇ ਸਥਾਨ ’ਤੇ ਰਿਹਾ।

ਫਿਲੌਰ ਬਲਾਕ ਦੇ ਖੋ-ਖੋ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਨਾਗਰ ਨੇ ਪਹਿਲਾ ਸਥਾਨ ਹਾਸਲ ਕੀਤਾ। ਡੀ.ਏ.ਵੀ. ਫਿਲੌਰ ਦੂਜੇ ਅਤੇ ਪੱਤੀ ਕਮਾਲਪੁਰ ਤੀਜੇ ਸਥਾਨ ’ਤੇ ਰਹੇ। ਅੰਡਰ-17 ਵਰਗ ਵਿੱਚ ਡੀ.ਏ.ਵੀ. ਫਿਲੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨਾਗਰ ਨੇ ਦੂਜਾ ਅਤੇ ਪੀ.ਏ. ਸਰਕਾਰੀ ਹਾਈ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਨਾਗਰ ਪਹਿਲੇ, ਫਿਲੌਰ ਸਿਟੀ ਦੂਜੇ ਅਤੇ ਡੀ.ਏ.ਵੀ. ਫਿਲੌਰ ਤੀਜੇ ਸਥਾਨ ’ਤੇ ਰਿਹਾ।

ਰੂੜਕਾ ਕਲਾਂ ’ਚ ਫੁੱਟਬਾਲ ਤੇ ਵਾਲੀਬਾਲ ਮੁਕਾਬਲੇ

ਰੂੜਕਾ ਕਲਾਂ ਬਲਾਕ ਦੇ ਫੁੱਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਐੱਸ.ਟੀ.ਐੱਸ. ਵਰਲਡ ਸਕੂਲ ਨੇ ਪਹਿਲਾ ਅਤੇ ਵਾਈ.ਐੱਫ.ਸੀ. ਰੂੜਕਾ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ।

ਇਸੇ ਬਲਾਕ ਦੇ ਵਾਲੀਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਲਾਧੀਆਂ ਨੇ ਪਹਿਲਾ, ਐੱਸ.ਟੀ.ਐੱਸ. ਵਰਲਡ ਸਕੂਲ ਨੇ ਦੂਜਾ ਅਤੇ ਵਿਰਕਾ ਨੇ ਤੀਜਾ ਸਥਾਨ ਹਾਸਲ ਕੀਤਾ।

Published on: 10 Sep 2026

Editor Info

Pushpinder Kaur
publictimes@gmail.com
+91 84278 93668