Tuesday, 23 June 2026
ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਦੌਰਾ ਕਰਕੇ ਪੱਤਰਕਾਰ ਭਾਈਚਾਰੇ ਨਾਲ ਕੀਤੀ ਮੁਲਾਕਾਤ

ਪੰਜਾਬ ਪ੍ਰੈੱਸ ਕਲੱਬ ਜਲੰਧਰ ਦਾ ਦੌਰਾ ਕਰਕੇ ਪੱਤਰਕਾਰ ਭਾਈਚਾਰੇ ਨਾਲ ਕੀਤੀ ਮੁਲਾਕਾਤ

ਜਲੰਧਰ, 22 ਜੂਨ: ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਹੈ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਕੰਮ ਕਰਦੇ ਰਹਿਣਗੇ।

ਸਥਾਨਕ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ, ਸੜਕਾਂ ਦੇ ਸੁਧਾਰ, ਸਫ਼ਾਈ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ਲਈ ਵੱਖ-ਵੱਖ ਪ੍ਰਾਜੈਕਟ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਜਿਨ੍ਹਾਂ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਪੱਸ਼ਟ ਤੌਰ 'ਤੇ ਨਜ਼ਰ ਆਉਣਗੇ।

ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਸਮੇਤ ਰਾਜੇਸ਼ ਥਾਪਾ, ਪਰਮਜੀਤ ਸਿੰਘ ਰੰਗਪੁਰੀ, ਰਾਜੇਸ਼ ਯੋਗੀ, ਸੁਕਰਾਂਤ ਸਫਰੀ, ਮਦਨ ਭਾਰਦਵਾਜ ਅਤੇ ਜਤਿੰਦਰ ਪਾਲ ਸਿੰਘ ਵੱਲੋਂ ਨਿਤਿਨ ਕੋਹਲੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਦੌਰੇ ਦੌਰਾਨ ਪੱਤਰਕਾਰ ਭਾਈਚਾਰੇ ਨਾਲ ਪ੍ਰੈੱਸ ਕਲੱਬ ਦੀਆਂ ਗਤੀਵਿਧੀਆਂ ਅਤੇ ਲੋੜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੈੱਸ ਕਲੱਬ ਵੱਲੋਂ ਨਿਤਿਨ ਕੋਹਲੀ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।

Published on: 23 Jun 2026

Editor Info

Pushpinder Kaur
publictimes@gmail.com
+91 84278 93668