ਅਸ਼ੋਕ ਸਰੀਨ ਹਿੱਕੀ ਨੇ ਕਿਹਾ – ਰਾਠੌਰ ਦੀ ਅਗਵਾਈ ਨਾਲ ਸੰਗਠਨ ਨੂੰ ਮਿਲੇਗੀ ਨਵੀਂ ਮਜ਼ਬੂਤੀ
ਜਲੰਧਰ, 5 ਅਗਸਤ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੂੰ ਭਾਜਪਾ ਪੰਜਾਬ ਦਾ ਪ੍ਰਦੇਸ਼ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕੈਂਟ ਵਿਧਾਨ ਸਭਾ ਖੇਤਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਰਾਕੇਸ਼ ਰਾਠੌਰ ਦੇ ਲੰਬੇ ਰਾਜਨੀਤਿਕ ਤਜਰਬੇ, ਸੰਗਠਨਾਤਮਕ ਯੋਗਤਾ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਰਾਠੌਰ ਦੀ ਅਗਵਾਈ ਹੇਠ ਪੰਜਾਬ ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਵਰਕਰਾਂ ਦਾ ਮਨੋਬਲ ਵੀ ਵਧੇਗਾ।
ਇਸ ਮੌਕੇ ਭਾਜਪਾ ਆਗੂ ਸੰਜੇ ਕਾਲੜਾ, ਅਸ਼ਵਨੀ ਗਰਗ, ਜਗਮੋਹਨ ਵਰਮਾ ਅਤੇ ਸਾਬਕਾ ਮੰਡਲ ਪ੍ਰਧਾਨ ਮਨਜੀਤ ਪਾਂਡੇ ਸਮੇਤ ਹੋਰ ਵਰਕਰਾਂ ਨੇ ਵੀ ਰਾਕੇਸ਼ ਰਾਠੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸੂਬੇ ਭਰ ਦੇ ਭਾਜਪਾ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਰਾਕੇਸ਼ ਰਾਠੌਰ ਆਪਣੇ ਤਜਰਬੇ ਅਤੇ ਪ੍ਰਭਾਵਸ਼ਾਲੀ ਲੀਡਰਸ਼ਿਪ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਭਾਜਪਾ ਦੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੌਕੇ 'ਤੇ ਮੌਜੂਦ ਵਰਕਰਾਂ ਨੇ ਰਾਕੇਸ਼ ਰਾਠੌਰ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਦਾ ਲਾਭ ਪੂਰੇ ਪੰਜਾਬ ਦੇ ਭਾਜਪਾ ਸੰਗਠਨ ਅਤੇ ਵਰਕਰਾਂ ਨੂੰ ਮਿਲੇਗਾ।