ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਾਰੇ ਅਦਾਰੇ ਰਹਿਣਗੇ ਬੰਦ: ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ।
ਸਰਕਾਰੀ ਨੋਟੀਫਿਕੇਸ਼ਨ ਜਾਰੀ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਧਾਰਮਿਕ ਮਹੱਤਤਾ: ਇਹ ਫੈਸਲਾ ਸਿੱਖਾਂ ਦੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਲਿਆ ਗਿਆ ਹੈ।